ਮਨੋਰੰਜਨ ਕਾਲੀਆ ਦੇ ਘਰ ‘ਤੇ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖ਼ਬਰ…

57

ਮਨੋਰੰਜਨ ਕਾਲੀਆ ਦੇ ਘਰ ‘ਤੇ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਈ ਰਿਕਸ਼ਾ ਵੀ ਬਰਾਮਦ ਕਰ ਲਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਜਲੰਧਰ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਸੀ। ਇਹ ਧਮਾਕਾ ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਇਆ ਸੀ। ਗ੍ਰਨੇਡ ਹਮਲੇ ਦੀ ਸੰਭਾਵਨਾ ਹੈ। ਇਹ ਘਟਨਾ ਸੋਮਵਾਰ ਦੇਰ ਰਾਤ ਜਲੰਧਰ ਦੇ ਸ਼ਾਸਤਰੀ ਮਾਰਕੀਟ ਚੌਕ ‘ਤੇ ਵਾਪਰੀ ਸੀ। ਸੋਮਵਾਰ ਰਾਤ ਨੂੰ 12:30 ਤੋਂ 1:00 ਵਜੇ ਦੇ ਵਿਚਕਾਰ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਗ੍ਰਨੇਡ ਹਮਲੇ ਦਾ ਸ਼ੱਕ ਹੈ।

ਮਨੋਰੰਜਨ ਕਾਲੀਆ ਦਾ ਘਰ ਪੁਲਿਸ ਸਟੇਸ਼ਨ ਨੰਬਰ 3 ਤੋਂ ਸਿਰਫ਼ 100 ਮੀਟਰ ਦੀ ਦੂਰੀ ‘ਤੇ ਸਥਿਤ ਹੈ, ਜਿੱਥੇ ਇਹ ਮਾਮਲਾ ਹੋਇਆ ਸੀ। ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਹੁਣ ਸੂਤਰਾਂ ਮੁਤਾਬਿਕ ਇਸ ਮਾਮਲੇ ‘ਚ ਪੁਲਿਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।