ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਵਸ, ਮੇਅਰ ਤੇ ਡੀਸੀ ਨੇ ਭੇਂਟ ਕੀਤੀ ਸ਼ਰਧਾਂਜਲੀ

41

ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਜੀ ਦੇ 179 ਵਾਂ ਸ਼ਹੀਦੀ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਾਮਲ ਹੋਣਾ ਸੀ ਪਰ ਉਨ੍ਹਾਂ ਨੂੰ ਦਿੱਲੀ ਜਾਣਾ ਪੈ ਗਿਆ, ਜਿਸ ਦੇ ਚਲਦੇ ਉਹ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਇਸ ਮੌਕੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਖਸ਼ੀ ਸਾਹਨੀ ਅਤੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਹ ਸਮਾਰੋਹ ਸ਼ਾਮ ਸਿੰਘ ਅਟਾਰੀਵਾਲਾ ਸਮਾਰਕ, ਅਟਾਰੀ ਵਿਖੇ ਮਨਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਅਸੀਂ ਚਾਹੁੰਦੇ ਹਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਦੇ ਬਾਰੇ ਪਤਾ ਲੱਗੇ।

ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਕ ਪਲਾਨ ਤਿਆਰ ਕੀਤਾ ਹੈ, ਜਿਸ ਵਿੱਚ ਜੋ ਵੀ ਸੈਲਾਨੀ ਅੰਮ੍ਰਿਤਸਰ ਆਉਂਦੇ ਹਨ ਉਹ ਇੱਸ ਜਗ੍ਹਾ ਨੂੰ ਵੀ ਆ ਕੇ ਜ਼ਰੂਰ ਵੇਖ ਸਕਣ। ਇਨ੍ਹਾ ਦੀ ਸ਼ਹਾਦਤ ਦੀ ਕਹਾਣੀ ਦਾ ਪਤਾ ਲੱਗ ਸਕੇ। ਇਸ ਮੌਕੇ ਨਵੇਂ ਬਣੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਇਸ ਸਮਾਰਕ ਦੀ ਸਫਾਈ ਦਾ ਪ੍ਰਬੰਧ ਵੀ ਮੇਰੇ ਧਿਆਨ ਵਿੱਚ ਹੁਣ ਆਇਆ ਹੈ ਤੇ ਜਲਦੀ ਅਧਿਕਾਰੀਆ ਨਾਲ਼ ਗੱਲਬਾਤ ਕਰ ਕੰਮ ਕਰਵਾਇਆ ਜਾਵੇਗਾ। ਧੰਨ ਧੰਨ ਬਾਬਾ ਦੀਪ ਸਿੰਘ ਹਰਿਆਲੀ ਮਿਸ਼ਨ ਦੇ ਆਗੂ ਨਰਿੰਦਰ ਸੰਧੂ ਨੇ ਕਿਹਾ ਕਿ ਪਿੱਛਲੇ ਪੰਜ ਸਾਲ ਤੋਂ ਉਹ ਇਸ ਯਾਦਗਾਰ ਦੀ ਸੇਵਾ ਸੰਭਾਲ ਕਰ ਰਹੇ ਹਨ।

ਇਸ ਮੌਕੇ ‘ਤੇ ਪਿਛਲੇ ਪੰਜ ਸਾਲ ਤੋਂ ਸ਼ਹੀਦ ਸਮਾਰਕ ਦੀ ਸੇਵਾ ਸੰਭਾਲ ਕਰ ਰਹੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਹਰਿਆਲੀ ਮਿਸ਼ਨ ਦੇ ਆਗੂ ਨਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਪਿਛਲੇ ਪੰਜ ਸਾਲ ਤੋਂ ਇਸ ਜਗ੍ਹਾ ਦੀ ਸਾਂਭ ਸੰਭਾਲ ਕਰ ਰਹੇ ਹਾਂ। ਪ੍ਰਸ਼ਾਸਨ ਵੱਲੋਂ ਸਾਡਾ ਬਿਲਕੁਲ ਵੀ ਸਾਥ ਨਹੀਂ ਦਿੱਤਾ ਜਾਂਦਾ। ਉਹਨਾਂ ਕਿਹਾ ਕਿ ਸ਼ਾਮ ਸਿੰਘ ਅਟਾਰੀ ਵਾਲਿਆਂ ਦੇ ਬੁੱਤ ਦਾ ਤਾਂ ਬਹੁਤ ਹੀ ਬੁਰਾ ਹਾਲ ਹੋਇਆ ਪਿਆ ਹੈ, ਪਰ ਫਿਰ ਵੀ ਸਾਡੇ ਵੱਲੋਂ ਜਿੰਨਾ ਰੱਖ ਰਖਾਅ ਹੁੰਦਾ ਹੈ ਅਸੀਂ ਆਪਣੀ ਸੰਸਥਾ ਵੱਲੋਂ ਕਰਦੇ ਹਾਂ। ਉਹਨਾਂ ਕਿਹਾ ਕਿ ਇਸ ਲਈ ਫੰਡ ਦੀ ਬਹੁਤ ਲੋੜ ਹੁੰਦੀ ਹੈ। ਜੇਕਰ ਪ੍ਰਸ਼ਾਸਨ ਸਾਡੀ ਮਦਦ ਕਰੇ ਤੇ ਨਾਲ ਸਾਡੇ ਸਹਿਯੋਗ ਕਰੇ ਤਾਂ ਇਸ ਜਗ੍ਹਾ ਦਾ ਰੱਖ ਰਖਾਅ ਸਹੀ ਢੰਗ ਨਾਲ ਹੋ ਸਕਦਾ ਹੈ।