ਮਹਿਲਾ ਸਮੱਗਲਰ ਹੈਰੋਇਨ ਸਮੇਤ ਗ੍ਰਿਫਤਾਰ

20

ਲੁਧਿਆਣਾ:ਐਲਡੀਕੋ ਅਸਟੇਟ ਪੁਲਸ ਚੌਕੀ ਦੀ ਪੁਲਸ ਨੇ ਕਾਰਵਾਈ ਕਰਦਿਆਂ ਇਕ ਮਹਿਲਾ ਸਮੱਗਲਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਚੌਕੀ ਇੰਚਾਰਜ ਸਬ ਇੰਸ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਪਿੰਡ ਕਾਸਾਬਾਦ ਚ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਇਕ ਮਹਿਲਾ ਪੈਦਲ ਆਉਂਦੀ ਦਿਖਾਈ ਦਿੱਤੀ। ਜਦ ਪੁਲਸ ਟੀਮ ਨੇ ਮਹਿਲਾ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜਮ ਮਹਿਲਾ ਦੀ ਪਛਾਣ ਨਿਸ਼ਾ ਰਾਣੀ ਪਤਨੀ ਮਦਨ ਲਾਲ ਵਾਸੀ ਲਕਸ਼ਮੀ ਨਗਰ ਕਾਸਾਬਾਦ ਵਜੋਂ ਕੀਤੀ ਗਈ ਹੈ।

ਪੁਲਸ ਨੇ ਮਹਿਲਾ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮਹਿਲਾ ਪਿਛਲੇ ਕਈ ਸਾਲਾਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਹੀ ਸੀ। ਅੱਜ
ਮਹਿਲਾ ਨੂੰ ਅਦਾਲਤ ‘ਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ।