ਲੋਹੜੀ ਮੌਕੇ ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ

26

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਲੋਹੜੀ, ਮਕਰ ਸੰਕ੍ਰਾਂਤੀ, ਪੋਂਗਲ ਅਤੇ ਮਾਘ ਬਿਹੂ ਦੇ ਮੌਕੇ ’ਤੇ ਦੇਸ਼ ਦੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਇਹ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵਿਭਿੰਨਤਾ ਵਿਚ ਏਕਤਾ ਦਾ ਪ੍ਰਤੀਕ ਹਨ ਅਤੇ ਭਾਰਤ ਦੇ ਵੱਖ-ਵੱਖ ਖੇਤਰਾਂ ਵਿਚ ਕੁਦਰਤ ਪ੍ਰਤੀ ਸਤਿਕਾਰ ਪ੍ਰਗਟ ਕਰਨ ਲਈ ਮਨਾਏ ਜਾਂਦੇ ਹਨ। ਉਨ੍ਹਾਂ ਸੋਸ਼ਲ ਮੀਡੀਆ ਪੋਸਟ ਵਿਚ ਲਿਖਿਆ ਕਿ ਲੋਹੜੀ, ਮਕਰ ਸੰਕ੍ਰਾਂਤੀ, ਪੋਂਗਲ ਅਤੇ ਮਾਘ ਬਿਹੂ ਦੇ ਸ਼ੁਭ ਮੌਕੇ ’ਤੇ, ਮੈਂ ਦੇਸ਼ ਅਤੇ ਵਿਦੇਸ਼ ਵਿਚ ਰਹਿਣ ਵਾਲੇ ਸਾਰੇ ਭਾਰਤੀ ਲੋਕਾਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦੀ ਹਾਂ। ਇਹ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵਿਭਿੰਨਤਾ ਵਿਚ ਏਕਤਾ ਦਾ ਪ੍ਰਤੀਕ ਹਨ। ਖੇਤੀਬਾੜੀ ਨਾਲ ਸੰਬੰਧਿਤ ਇਹ ਤਿਉਹਾਰ ਸਾਡੇ ਕਿਸਾਨਾਂ ਪ੍ਰਤੀ ਉਨ੍ਹਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਪ੍ਰਗਟ ਕਰਨ ਦੇ ਮੌਕੇ ਵੀ ਹਨ। ਮੈਂ ਕਾਮਨਾ ਕਰਦੀ ਹਾਂ ਕਿ ਇਹ ਪਵਿੱਤਰ ਤਿਉਹਾਰ ਹਰ ਵਿਅਕਤੀ ਦੇ ਜੀਵਨ ਵਿਚ ਖੁਸ਼ੀ ਅਤੇ ਖੁਸ਼ਹਾਲੀ ਲਿਆਵੇ।