ਵਿਧਾਨ ਸਭਾ ਹਲਕਾ ਪੱਛਮੀ ਦੀ ਜਨਤਾ ਇਸ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦੇਵੇਗੀ : ਮੰਤਰੀ ਮੁੰਡੀਆਂ

29

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਅੱਜ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਢੇਰੀ ‘ਚ ਪੰਜਾਬ ਕੇਸਰੀ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਵਿਧਾਨ ਸਭਾ ਹਲਕੇ ਪੱਛਮੀ ‘ਚ ਹੋਣ ਜਾ ਰਹੀਆਂ ਉਪ ਚੋਣਾਂ ‘ਚ ਹਲਕੇ ਦੀ ਜਨਤਾ ਇਸ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਏਗੀ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਸ ਇਲਾਕੇ ‘ਚ ਹੁਣ ਉਪ ਚੋਣਾਂ ਹੋਣ ਜਾ ਰਹੀਆਂ ਹਨ।ਇਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਥੋਂ ਰਾਜ ਸਭਾ ਸੰਸਦ ਸੰਜੀਵ ਅਰੋੜਾ ਨੂੰ ਚੋਣਾਂ ਦੇ ਮੈਦਾਨ ‘ਚ ਉਤਾਰਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਵਿਧਾਨ ਸਭਾ ਹਲਕਾ ਪੱਛਮੀ ਦੀ ਜਨਤਾ ਨੇ 2022 ਦੀਆਂ ਚੋਣਾਂ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਗੁਰਪ੍ਰੀਤ ਸਿੰਘ ਗੋਗੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਈ ਗਈ ਸੀ, ਇਸੇ ਤਰ੍ਹਾਂ ਆਉਣ ਵਾਲੀਆਂ ਇਸ ਚੋਣਾਂ `ਚ ਰਾਜ ਸਭਾ ਸੰਸਦ ਸੰਜੀਵ ਅਰੋੜਾ ਨੂੰ ਹਲਕੇ ਦੇ ਲੋਕ ਫਿਰ ਤੋਂ ਭਾਰੀ ਬਹੁਤ ਨਾਲ ਜਿੱਤ ਦਰਜ ਕਰਵਾਉਣਗੇ।

ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ ਪੰਧੇਰ, ਸਾਬਕਾ ਸਰਪੰਚ ਮਨਿੰਦਰ ਸਿੰਘ ਕਾਕੋਵਾਲ, ਰਛਪਾਲ ਸਿੰਘ ਪੀ.ਏ. ਮੰਤਰੀ ਮੁੰਡੀਆਂ, ਸਰਪੰਚ ਕਰਮਜੀਤ ਸਿੰਘ ਖਾਸੀ ਕਲਾਂ, ਅਮਰਜੀਤ ਸਿੰਘ ਰਾਏ, ਬਲਜੀਤ ਸਿੰਘ, ਸੁਰਿੰਦਰ ਸਿੰਘ, ਲਖਵੀਰ ਸਿੰਘ ਆਦਿ ਲੋਕੀ ਹਾਜ਼ਰ ਸਨ।