ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਰਾਜ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਇੱਕੋ ਜਿਹੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਜਿਨ੍ਹਾਂ ਮਾਪਿਆਂ ਦੀ ਹੈਸਿਅਤ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੀ ਨਹੀਂ, ਉਹ ਵੀ ਬਿਨਾਂ ਝਿਝਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਸਕਣ।
ਇਸੇ ਲੜੀ ਤਹਿਤ ਸਮਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਪੂਰੇ ਹੋਣ ਉਪਰੰਤ ਉਹਨਾਂ ਨੂੰ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਅੱਜ ਪਿੰਡ ਆਲਮਪੁਰ ਦੇ ਮਿਡਲ ਸਕੂਲ ਵਿੱਚ ਨਵੇਂ ਤਿਆਰ ਹੋਏ ਪ੍ਰੋਜੈਕਟਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਵਿਧਾਇਕ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਪਿੰਡ ਦੀ ਪੰਚਾਇਤ ਅਤੇ ਵਾਸੀਆਂ ਵੱਲੋਂ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਕਿ ਉਹ ਪਿੰਡਾਂ ਦੇ ਸਕੂਲਾਂ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਵਿਦਿਆਰਥੀ ਹੁਣ ਆਪਣੇ ਪਿੰਡਾਂ ਵਿੱਚ ਹੀ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਜਾਰੀ ਰੱਖਣਗੇ।













