ਸਹਨੇਵਾਲ ਲਈ ਮੰਤਰੀ ਮੁੰਡੀਆਂ ਬਜਟ ‘ਚ ਕੋਈ ਵੱਡਾ ਪ੍ਰਾਜੈਕਟ ਲਿਆਉਣ ‘ਚ ਰਹੇ ਫੇਲ : ਧਾਲੀਵਾਲ

40

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 2025 ਲਈ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ‘ਚ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਹਲਕੇ ਲਈ ਕੋਈ ਵੀ ਵੱਡਾ ਪ੍ਰਾਜੈਕਟ ਲਿਆਉਣ ‘ਚ ਫੇਲ ਸਾਬਤ ਹੋਏ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਅਤੇ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਨੇਤਾ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਅੱਜ ਵੀ ਹਲਕੇ ਦੇ ਲੋਕ ਟੁੱਟੀਆਂ ਸੜਕਾਂ, ਸਰਕਾਰੀ ਡਿਸਪੈਂਸਰੀ ਦੀ ਖਸਤਾ ਹਾਲਤ, ਸ਼ਿਵਰਾਜ ਦੀ ਬੁਰੀ ਦੁਰਦਸ਼ਾ ਆਦਿ ਸਮੱਸਿਆਵਾਂ ਨਾਲ ਜੂਝ ਰਹੇ ਹਨ ਪਰ ਲੋਕਾਂ ਦੀ ਬਦਕਿਸਮਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਲਈ ਵੀ ਕੋਈ ਵਿਸ਼ੇਸ਼ ਰਾਹਤ ਹਲਕੇ ਦੇ ਲੋਕਾਂ ਨੂੰ ਨਹੀਂ ਦੇ ਸਕੀ।