ਸੈਮੀਨਾਰ ‘ਚ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

51

ਅੱਜ ਅੰਮ੍ਰਿਤਸਰ ਵਿੱਚ ਫੋਕਲੋਰ ਰਿਸਰਚ ਅਕਾਦਮੀ ਰਜਿਸਟਰ ਅੰਮ੍ਰਿਤਸਰ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਅੰਮ੍ਰਿਤਸਰ ਅਤੇ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮੌਕੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਸੈਮੀਨਾਰ ਦੌਰਾਨ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹੋਕਾ ਦਿੱਤਾ ਗਿਆ ਉੱਥੇ ਹੀ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਪੰਜਾਬੀ ਮਾਂ ਬੋਲੀ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਫੋਕਲੋਰ ਰਿਸਰਚ ਅਕਾਦਮੀ ਰਜਿਸਟਰ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ ਨੇ ਕਿਹਾ ਕਿ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਨੂੰ ਲੈ ਕੇ ਅੱਜ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ ਹੈ। ਜਿੱਥੇ ਸਾਡੀ ਪੰਜਾਬੀ ਮਾਤਰ ਭਾਸ਼ਾ ਨੂੰ ਕਿਸ ਤਰ੍ਹਾਂ ਪ੍ਰਫੁਲਿਤ ਕੀਤਾ ਜਾਵੇ ਜਿਸ ਨੂੰ ਲੈ ਕੇ ਇਹ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਆਪਣੀ ਪੰਜਾਬੀ ਮਾਂ ਬੋਲੀ ਨੂੰ ਜ਼ਿਆਦਾ ਤੋਂ ਜ਼ਿਆਦਾ ਪ੍ਰਫੁੱਲਿਤ ਕੀਤਾ ਜਾਵੇ ਅਤੇ ਹਰ ਜਗ੍ਹਾ ਪੰਜਾਬੀ ਮਾਂ ਬੋਲੀ ਦੀ ਵਰਤੋਂ ਕੀਤੀ ਜਾਵੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਅਧਾਰ ਤੇ ਬਣੀ ਸੀ ਕਿ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ ਪਰ ਅੱਜ ਬਹੁਤ ਸਾਰੀਆਂ ਅਜਿਹੀਆਂ ਜਗ੍ਹਾ ਹਨ, ਜਿੱਥੇ ਪੰਜਾਬੀ ਮਾਂ ਬੋਲੀ ਨੂੰ ਉਹ ਦਰਜਾ ਨਹੀਂ ਦਿੱਤਾ ਗਿਆ ਜੋ ਕਿ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਭਾਸ਼ਾ ਵਿੱਚ ਪੰਜਾਬੀ ਮਾਂ ਬੋਲੀ ਵਿੱਚ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਸਾਰੇ ਹੀ ਜਿਹੜੇ ਦਫਤਰ ਹਨ ਉਹਨਾਂ ਵਿੱਚ ਵੀ ਪੰਜਾਬੀ ਮਾਂ ਬੋਲੀ ਦੀ ਵਰਤੋਂ ਹੋਣੀ ਚਾਹੀਦੀ ਹੈ।